Sikh Pakh

Sikh Pakh Podcast

SikhPakh. Com brings to you news, reports, analysis, opinion, articles, write-ups on topics related to Sikhi, History, Politics, Economy, International Affairs,Society, Law, Human Rights and Justice.

Szerző

Sikh Pakh

Kategória

History

A podcast weboldala

sikhpakh.com

Legutóbbi epizód

2025. okt. 6.

Hol hallgathatod?

Podcastok az alkalmazásban Replaio Radio Hamarosan

A podcastok hamarosan megérkeznek az alkalmazásba. Telepítsd most, és láss elsőként egy teljesen új megközelítést a podcastokhoz

Letöltés a Google Play-ről Telepítsd ingyen Android közel 10 M letöltés · 4,8-as értékelés iOS hamarosan

Epizódok

ਮਰਨ ਵਰਤ ਦਾ ਪੈਂਤੜਾ 06.10.2025

ਸਿੱਖਾਂ ਅੰਦਰ ਜਿਥੇ ਰਣ ਤੱਤੇ ਵਿੱਚ ਜੂਝ ਮਰਨ ਦੀ ਪਰੰਪਰਾ ਹੈ, ਉਥੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਨ ਦਾ ਵੀ ਅਸੂਲ ਹੈ। ਗੁਰਸਿੱਖੀ ਨਾ ਕਿਸੇ ਨੂੰ ਭੈਅ ਦੇਣ ਅਤੇ ਨਾ ਹੀ ਕਿਸੇ ਦਾ ਭੈਅ ਮੰਨਣ ਦੀ ਧਾਰਨੀ ਹੈ ਅਤੇ ਸਾਹਿਬ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਫੁਰਮਾਨ ਇਹ ਵੀ ਹੈ ਕਿ ਜਦੋਂ ਸਾਰੇ ਹੀਲੇ ਫੇਲ੍ਹ ਹੋ ਜਾਣ ਤਾਂ ਤਲਵਾਰ ਉਠਾਉਣਾ ਜਾਇਜ਼ ਹੈ। The post ਮਰਨ ਵਰਤ ਦਾ ਪੈਂਤੜਾ appeared first on Sikh Pakh .

ਟਰੰਪ ਦੇ ਟੈਰਿਫ ਤੇ ਇੰਡਿਆ ਦੀ ‘ਰਣਨੀਤਕ ਖੁਦਮੁਖਤਿਆਰੀ’ ਦੀ ਹੋਣੀ 11.08.2025

ਸੱਤਾ ਦੇ ਸ਼ਿਖਰ ਤੇ ਬਿਰਾਜਮਾਨ ਹੁੰਦਿਆਂ ਹੀ ਡੋਨੰਲਡ ਟਰੰਪ ਨੇ ਅਪਣੇ ਬਿਆਨਾਂ ਅਤੇ ਨੀਤੀਆਂ ਰਾਹੀਂ ਆਮ ਲੋਕਾਈ ਤੋਂ ਲੈ ਕੇ ਮੁਲਕਾਂ ਤੱਕ ਨੂੰ ਇਕ ਕਸੂਤੀ ਤੇ ਛਛੋਪੰਜ ਵਾਲੀ ਸਥਿਤੀ ਵਿਚ ਪਾਇਆ ਹੋਇਆ ਹੈ। The post ਟਰੰਪ ਦੇ ਟੈਰਿਫ ਤੇ ਇੰਡਿਆ ਦੀ ‘ਰਣਨੀਤਕ ਖੁਦਮੁਖਤਿਆਰੀ’ ਦੀ ਹੋਣੀ appeared first on Sikh Pakh .

ਦਸਮੇਸ਼ ਪਿਤਾ ਜੀ ਦਾ ਦੀਨੇ ਆਉਣਾ 11.08.2025

ਇਕ ਦਿਨ ਭਾਈ ਰੂਪੇ ਨੇ ਚਰਨ ਪਾਉਣ ਦੀ ਬੇਨਤੀ ਕੀਤੀ ਤਾਂ ਸਤਿਗੁਰੂ ਜੀ ਨੇ ਉਨ੍ਹਾਂ ਨੂੰ ਨਿਵਾਜਿਆ। ਸ਼ਿਕਾਰ ਦਾ ਬਹਾਨਾ ਬਣਾ ਕੇ ਪਿੰਡ ਦੇ ਨੇੜੇ ਹੀ ਪਰਸ਼ਾਦਾ ਛਕਿਆ ਤੇ ਬਚਨ ਬਿਲਾਸ ਕੀਤੇ। ਇਸ ਅਸਥਾਨ ਉੱਤੇ ਇਕ ਸਰੋਵਰ ਹੈ, ਜਿਸਨੂੰ ‘ਮਾਨਸਰੋਵਰ ਕਿਹਾ ਜਾਂਦਾ ਹੈ। ਭਾਈ ਰੂਪ ਚੰਦ ਜੀ ਅਤੇ ਉਨ੍ਹਾਂ ਦੇ ਪੁੱਤ-ਪੋਤਰੇ ਭਾਈ ਦੁੰਨਾ ਜੀ ਅਤੇ ਭਾਈ ਸੁੰਦਰ ਜੀ ਗੁਰੂ ਸਾਹਿਬ ਅਤੇ ਗੁਰੂ ਕੀਆਂ ਫੌਜਾਂ ਨੂੰ ਨੂੰ ਪਰਸ਼ਾਦਾ ਛਕਾਉਂਦੇ ਸਨ। The post ਦਸਮੇਸ਼ ਪਿਤਾ ਜੀ ਦਾ ਦੀਨੇ ਆਉਣਾ appeared first on Sikh P...

ਸੱਚ ਦੇ ਦੀਵੇ ਦੀ ਲੋਅ ਦਾ ਇਕ ਹੋਰ ਲਿਸ਼ਕਾਰਾ 28.06.2025

ਸਾਲ 2009 ਵਿੱਚ ਅਗਸਤ ਮਹੀਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪੜ੍ਹਦਿਆਂ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਵਿੱਚ ਸੇਵਾ ਕਰਦਿਆਂ ਅਸੀਂ ਕੁਝ ਨੌਜਵਾਨ ਸ਼ਹੀਦ ਜਸਵੰਤ ਸਿੰਘ ਖਾਲੜਾ ਬਾਰੇ ਜਾਨਣ ਲਈ ਉਹਨਾਂ ਦੇ ਜੱਦੀ ਪਿੰਡ ਖਾਲੜਾ ਵਿਖੇ ਭਾਈ ਖਾਲੜਾ ਦੇ ਮਾਤਾ ਜੀ ਬੀਬੀ ਮੁਖਤਿਆਰ ਕੌਰ ਜੀ ਅਤੇ ਪਿਤਾ ਜੀ ਬਾਪੂ ਕਰਤਾਰ ਸਿੰਘ ਨੂੰ ਮਿਲੇ ਸਾਂ। The post ਸੱਚ ਦੇ ਦੀਵੇ ਦੀ ਲੋਅ ਦਾ ਇਕ ਹੋਰ ਲਿਸ਼ਕਾਰਾ appeared first on Sikh Pakh .

ਦੋ ਸਦੀਆਂ ਦਾ ਅਫ਼ਗਾਨਿਸਤਾਨ: ਸਾਜ਼ਿਸਾਂ, ਹਮਲੇ, ਰਾਜ ਪਲਟਾ ਅਤੇ ਵਿਸ਼ਵ ਤਾਕਤਾਂ ਦੀ ਸ਼ਮੂਲੀਅਤ 14.04.2025

9ਵੀਂ ਸਦੀ ਤੋਂ ਲੈਕੇ ਅਫ਼ਗਾਨਿਸਤਾਨ ਦੁਨੀਆਂ ਦੀਆਂ ਵੱਡੀਆਂ ਤਾਕਤਾਂ ਲਈ ਜੰਗ ਦਾ ਮੈਦਾਨ ਬਣਦਾ ਆਇਆ ਹੈ। ਰੂਸ ਅਤੇ ਬਰਤਾਨੀਆ ਵਿਚਕਾਰ ਜੰਗ ਦਾ ਮੈਦਾਨ ਬਣੇ ਰਹਿਣ ਤੋਂ ਬਾਅਦ 'ਘਰੇਲੂ ਜੰਗ' (ਸਿਵਲ ਵਾਰ) ਅਤੇ ਫੇਰ ਰੂਸ ਅਤੇ ਅਮਰੀਕਾ ਵਿਚਕਾਰ ਲੜੀ ਜਾਣ ਵਾਲੀ 'ਠੰਡੀ ਜੰਗ' (ਕੋਲਡ ਵਾਰ) ਦਾ ਮੈਦਾਨ ਬਣਿਆ। The post ਦੋ ਸਦੀਆਂ ਦਾ ਅਫ਼ਗਾਨਿਸਤਾਨ: ਸਾਜ਼ਿਸਾਂ, ਹਮਲੇ, ਰਾਜ ਪਲਟਾ ਅਤੇ ਵਿਸ਼ਵ ਤਾਕਤਾਂ ਦੀ ਸ਼ਮੂਲੀਅਤ appeared first on Sikh Pakh .

ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਲਈ ਪੰਥਕ ਜੁਗਤਿ ਲਾਗੂ ਕੀਤੀ ਜਾਵੇ: ਬੀ.ਸੀ. ਤੇ ਓਂਟਾਰੀਆਂ ਦੀਆਂ ਗੁਰਦੁਆਰਾ ਕਮੇਟੀਆਂ 27.03.2025

ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਅਤੇ ਓਂਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਇਕ ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਦੀ ਮੁੜ-ਬਹਾਲੀ ਅਤੇ ਪੰਥਕ ਸੰਸਥਾਵਾਂ ਦੀ ਨਵ-ਉਸਾਰੀ ਬਾਰੇ ਇਕ ਮਹੱਤਵਪੂਰਨ ਲਿਖਤੀ ਬਿਆਨ ਜਾਰੀ ਕੀਤਾ ਗਿਆ ਹੈ। The post ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਲਈ ਪੰਥਕ ਜੁਗਤਿ ਲਾਗੂ ਕੀਤੀ ਜਾਵੇ: ਬੀ.ਸੀ. ਤੇ ਓਂਟਾਰੀਆਂ ਦੀਆਂ ਗੁਰਦੁਆਰਾ ਕਮੇਟੀਆਂ appeared first on Sikh Pakh .

ਭਾਈ ਦਲਜੀਤ ਸਿੰਘ ਵੱਲੋਂ ਹੋਲੇ ਮਹੱਲੇ ਅਤੇ ਨਵੇਂ ਸਾਲ ੫੫੭ ਨਾਨਕਸ਼ਾਹੀ ‘ਤੇ ਸੁਨੇਹਾ 21.03.2025

ਪੰਥ ਸੇਵਕ ਭਾਈ ਦਲਜੀਤ ਸਿੰਘ ਵੱਲੋਂ ਭਾਈ ਦਲਜੀਤ ਸਿੰਘ ਵੱਲੋਂ ਹੋਲੇ ਮਹੱਲੇ ਅਤੇ ਨਵੇਂ ਸਾਲ ੫੫੭ ਨਾਨਕਸ਼ਾਹੀ ‘ਤੇ ਖਾਲਸਾ ਪੰਥ ਅਤੇ ਗੁਰ-ਸੰਗਤਿ ਨਾਲ ਸੁਨੇਹਾ ਸਾਂਝਾ ਕੀਤਾ ਗਿਆ ਹੈ। The post ਭਾਈ ਦਲਜੀਤ ਸਿੰਘ ਵੱਲੋਂ ਹੋਲੇ ਮਹੱਲੇ ਅਤੇ ਨਵੇਂ ਸਾਲ ੫੫੭ ਨਾਨਕਸ਼ਾਹੀ ‘ਤੇ ਸੁਨੇਹਾ appeared first on Sikh Pakh .

ਛੋਟੇ ਸਾਹਿਬਾਜ਼ਾਦਿਆਂ ਦੀ ਸ਼ਹਾਦਤ ਬਨਾਮ ਵੀਰ ਬਾਲ ਦਿਵਸ 01.01.2025

ਦੇਸ ਵਿਚ ਪਿਛਲੇ ਤਿੰਨ ਸਾਲਾਂ ਤੋਂ 26 ਦਸੰਬਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਰਕੇ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਜੇ ਬਾਲ ਦਿਵਸ ਦੇ ਪਿਛੋਕੜ ਵਿਚ ਦੇਖੀਏ ਤਾਂ ਇਹ ਬਚਿਆਂ ਨੂੰ ਸਮਰਪਿਤ ਇਕ ਤਿਉਹਾਰ ਵਿਸ਼ਵ ਦੇ ਲਗਪਗ 88 ਦੇਸ਼ਾਂ ਵਿਚ  ਮਨਾਇਆ ਜਾਂਦਾ ਹੈ। The post ਛੋਟੇ ਸਾਹਿਬਾਜ਼ਾਦਿਆਂ ਦੀ ਸ਼ਹਾਦਤ ਬਨਾਮ ਵੀਰ ਬਾਲ ਦਿਵਸ appeared first on Sikh Pakh .

ਭਾਈ ਨਰਾਇਣ ਸਿੰਘ ਵੱਲੋਂ ਕੀਤੇ ਖੜਾਕ ਬਾਰੇ ਭਾਈ ਦਲਜੀਤ ਸਿੰਘ ਦਾ ਬਿਆਨ 14.12.2024

ਲੰਘੇ ਦਿਨੀਂ ਭਾਈ ਨਰਾਇਣ ਸਿੰਘ ਵੱਲੋਂ ਦਰਬਾਰ ਸਾਹਿਬ ਦੀ ਘੰਟਾਘਰ ਡਿਓੜੀ ਦੇ ਬਾਹਰਵਾਰ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਦੇ ਯਤਨ ਤੇ ਇਸ ਤੋਂ ਪੈਦਾ ਹੋਏ ਹਾਲਾਤਾਂ ਬਾਰੇ ਭਾਈ ਦਲਜੀਤ ਸਿੰਘ ਨੇ ਇਕ ਲਿਖਤੀ ਬਿਆਨ ਜਾਰੀ ਕੀਤਾ ਹੈ। The post ਭਾਈ ਨਰਾਇਣ ਸਿੰਘ ਵੱਲੋਂ ਕੀਤੇ ਖੜਾਕ ਬਾਰੇ ਭਾਈ ਦਲਜੀਤ ਸਿੰਘ ਦਾ ਬਿਆਨ appeared first on Sikh Pakh .

ਮਨੁੱਖੀ ਹੱਕਾਂ ਦਾ ਪਹਿਰੇਦਾਰ ਸੀ ਜਸਵੰਤ ਸਿੰਘ ਖਾਲੜਾ 07.09.2024

ਮਨੁੱਖੀ ਅਧਿਕਾਰਾਂ ਦੇ ਮਹਾਨ ਪਹਿਰੇਦਾਰਾਂ ਦੀ ਜੇਕਰ ਗਿਣਤੀ ਕੀਤੀ ਜਾਵੇ ਤਾਂ ਕੁਝ ਨਾਂਅ ਜਿਵੇਂ ਜੌਨ ਡਬਲਿਊ. ਸਟੀਫਨ, ਇਬਰਾਹੀਮ ਲਿੰਕਨ, ਐੱਮ. ਲੀਆਨੋ ਜਪਾਟਾ, ਮਾਰਟਿਨ ਲੂਥਰ ਕਿੰਗ, ਮੋਰਿਨ ਓਡਿਨ, ਧੀਰੇਂਦਰਨਾਥ ਦੱਤ ਆਦਿ ਪ੍ਰਮੁੱਖ ਹਨ। The post ਮਨੁੱਖੀ ਹੱਕਾਂ ਦਾ ਪਹਿਰੇਦਾਰ ਸੀ ਜਸਵੰਤ ਸਿੰਘ ਖਾਲੜਾ appeared first on Sikh Pakh .

ਸ. ਗਜਿੰਦਰ ਸਿੰਘ ਦੇ ਲੇਖ ਸੰਗ੍ਰਹਿ ‘ਲਕੀਰ’ ਦੇ ਕੁਝ ਚੋਣਵੇਂ ਲੇਖਾਂ ’ਤੇ ਇਕ ਪੰਛੀ ਝਾਤ 05.09.2024

ਸ: ਗਜਿੰਦਰ ਸਿੰਘ ਨੇ ਆਪਣੇ ਲੇਖ ਸੰਗ੍ਰਹਿ ਲਕੀਰ ਵਿੱਚ ਜਿਥੇ ਹਿੰਦੂਤਵੀਆਂ ਦੇ ਉਕਤ ਹਮਲਿਆਂ ਤੋਂ ਬਚਣ ਲਈ ਪੰਥ ਨੂੰ ਕੁਝ ਸੁਝਾਅ ਦਿੱਤੇ ਹਨ, ਉਥੇ ਖਾਲਿਸਤਾਨ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਵੀ ਪ੍ਰਗਟਾਈ ਹੈ। ਸ: ਗਜਿੰਦਰ ਸਿੰਘ ਨੇ ਇਹ ਲੇਖ ਸੰਗ੍ਰਹਿ : ਧਰਤੀ ਉਤੇ ਪਹਿਲੀ ਖ਼ਾਲਸਈ ਹਕੂਮਤ ਕਰਨ, ਨਾਨਕਸ਼ਾਹੀ ਸਿੱਕੇ ਜਾਰੀ ਕਰਨ ਅਤੇ ਗੁਰੂ ਦੇ ਨਾਂ ਦੀ ਮੋਹਰ ਚਲਾਉਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਕੀਤਾ ਹੈ। ਲਕੀਰ ਲੇਖ ਸੰਗ੍ਰਿਹ ਦੇ ਦੱਸ ਪੰਨਿਆਂ ਦਾ ਬਹੁਤ ਹੀ ਭਾਵ ਪੂਰਤ ਮੁੱਖ ਬੰਦ ਮਾਣ...

ਸਿੱਖੀ ਸੁਰਤ ਨੂੰ ਭੰਗ ਕਰਨ ਵਾਲਾ ਰਾਹ ਗੁਰਮਤਿ ਦੇ ਤ੍ਰੈਕਾਲੀ ਕੌਤਕਾਂ ਦੀ ਫਿਲਮਕਾਰੀ 03.09.2024

ਫ਼ਿਲਮਾਂ ਭਾਵੇਂ ਮਨੁੱਖੀ ਪਾਤਰਾਂ ਵਾਲੀਆਂ ਹੋਣ ਜਾਂ ਐਨੀਮੇਸ਼ਨ, ਇਨ੍ਹਾਂ ਦਾ ਇਕ ਮਾੜਾ ਪ੍ਰਭਾਵ ਇਹ ਹੈ ਕਿ ਫ਼ਿਲਮ ਮਨੁੱਖ ਅੰਦਰ ਬੁਰਾਈ ਨੂੰ ਵੇਖ ਕੇ ਨਜ਼ਰਅੰਦਾਜ਼ ਕਰਨ ਜਾਂ ਉਸ ਨੂੰ ਵੇਖਣ ਦਾ ਆਦੀ ਬਣਾ ਦਿੰਦੀ ਹੈ। ਇਕ ਹੋਰ ਮਨੋਵਿਗਿਆਨਕ ਤੱਥ ਹੈ ਕਿ ਕਿਸੇ ਮਹਾਨ ਸ਼ਖ਼ਸੀਅਤ ਜਾਂ ਕਿਸੇ ਬੁਲੰਦ ਖ਼ਿਆਲ ਬਾਰੇ ਜੋ ਅਨੰਦ ਅਤੇ ਵਿਗਾਸ ਆਪਣੇ ਅਨੁਭਵ 'ਚੋਂ ਪ੍ਰਾਪਤ ਹੁੰਦਾ ਹੈ, ਉਹ ਹੋਰਾਂ ਦੇ ਅਨੁਭਵ ਵਿਚੋਂ ਨਹੀਂ ਹੋ ਸਕਦਾ। The post ਸਿੱਖੀ ਸੁਰਤ ਨੂੰ ਭੰਗ ਕਰਨ ਵਾਲਾ ਰਾਹ ਗੁਰਮਤਿ ਦੇ ਤ੍ਰੈਕਾਲੀ ਕੌਤਕਾਂ ਦੀ ਫਿਲ...

ਨਵੀਂ ਐਮਰਜੈਂਸੀ – ਕਰੜੇ ਹੋ ਕੇ ਨਜਿੱਠਣ ਦਾ ਵੇਲਾ 02.09.2024

ਜੋ ਇਹ ਸੰਤ ਜਰਨੈਲ ਸਿੰਘ ਜੀ ਬਾਰੇ ਫਿਮਲ “ਐਮਰਜੈਂਸੀ” ਦਾ ਰੇੜਕਾ ਹੈ ਇਹਦੀ ਜੜ ਓਥੇ ਹੀ ਪਈ ਹੈ ਜਿਥੇ ਸਿੱਖ ਗੁਰੂ ਸਾਹਿਬਾਨ, ਸਾਹਿਬਜਾਦੇ, ਸ਼ਹੀਦਾਂ ਤੇ ਹੋਰ ਇਤਿਹਾਸਕ ਰੂਹਾਂ ਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਂ ਹੇਠ ਇਸ ਫ਼ਿਲਮੀ ਮੰਡੀ ਨੂੰ ਖੋਲ੍ਹਣ ਲਈ ਬੀਤੇ ਕੁਝ ਸਮੇਂ ਵਿਚ ਫ਼ਿਲਮਾਂ ਬਣਾ ਕੇ ਸਾਡੇ ਆਪਣਿਆਂ ਦੀ ਕੀਤੀ ਜਿੱਦ ਪਈ ਹੈ। The post ਨਵੀਂ ਐਮਰਜੈਂਸੀ – ਕਰੜੇ ਹੋ ਕੇ ਨਜਿੱਠਣ ਦਾ ਵੇਲਾ appeared first on Sikh Pakh .

ਵਿਵਾਦਤ ਫਿਲਮ ‘ਐਮਰਜੈਂਸੀ’ – ਅਜਿਹੇ ਮਸਲਿਆਂ ਦੇ ਸਦੀਵੀ ਹੱਲ ਲਈ ਕੀ ਕਰਨਾ ਚਾਹੀਦਾ ਹੈ? 31.08.2024

ਆਉਣ ਵਾਲੀ 6 ਸਤੰਬਰ ਨੂੰ 'ਐਮਰਜੈਂਸੀ' ਨਾਮੀ ਵਿਵਾਦਤ ਫਿਲਮ ਜਾਰੀ ਹੋਣ ਜਾ ਰਹੀ ਹੈ, ਜਿਸ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਵਿਰੋਧ ਕਰਨ ਵਾਲੇ ਇੱਕ ਹਿੱਸੇ ਦਾ ਕਹਿਣਾ ਹੈ ਕਿ ਸਟੇਟ ਵੱਲੋਂ ਆਪਣਾ ਬਿਰਤਾਂਤ ਮਜ਼ਬੂਤ ਕਰਨ ਦੇ ਲਈ ਫਿਲਮ ਵਿੱਚ ਸਿੱਖ ਸ਼ਹੀਦਾਂ ਅਤੇ ਖਾੜਕੂ ਸਿੰਘਾਂ ਦੀ ਗਲਤ ਪੇਸ਼ਕਾਰੀ ਕੀਤੀ ਗਈ ਹੈ, ਜੋ ਕਿ ਸੱਚ ਵੀ ਹੈ। The post ਵਿਵਾਦਤ ਫਿਲਮ ‘ਐਮਰਜੈਂਸੀ’ – ਅਜਿਹੇ ਮਸਲਿਆਂ ਦੇ ਸਦੀਵੀ ਹੱਲ ਲਈ ਕੀ ਕਰਨਾ ਚਾਹੀਦਾ ਹੈ? appeared first on Sikh Pakh .

ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? (ਕਿਸ਼ਤ ਪਹਿਲੀ) 21.08.2024

1947 ਵਿਚ ਹੋਈ ਭਾਰਤ ਦੀ ਵੰਡ ਦੌਰਾਨ ਕੀ ਸਿੱਖਾਂ ਨੂੰ ਵੱਖਰਾ ਮੁਲਕ ਮਿਲਦਾ ਸੀ ਜਾਂ ਨਹੀਂ। ਇਸਦਾ ਬਾ-ਦਲੀਲ ਜਵਾਬ ਹਾਲੇ ਤਕ ਕੌਮ ਕੋਲ ਨਹੀਂ ਹੈ। ਅਕਾਲੀ ਦਲ ਵਲੋਂ ਪੰਜਾਬੀ ਸੂਬੇ ਦੀ ਮੰਗ ਨੂੰ ਕੇਂਦਰ ਸਰਕਾਰ ਵਲੋਂ ਕੋਰਾ ਜਵਾਬ ਮਿਲਣ ’ਚੋਂ ਨਿਕਲੀ ਨਿਰਾਸ਼ਾ ਦਾ ਹੀ ਸਿੱਟਾ ਸੀ ਕਿ ਅਕਾਲੀ ਦਲ ਨੇ ਸਰਕਾਰ ਉਤੇ ਵਾਅਦਾ ਖਿਲਾਫੀ ਦਾ ਇਲਜ਼ਾਮ ਲਗਾਉਣ ਖਾਤਰ ਇਹ ਦਲੀਲ ਘੜੀ ਕਿ ਸਿੱਖਾਂ ਨੂੰ ਤਾਂ ਵੱਖਰਾ ਮੁਲਕ ਮਿਲਦਾ ਸੀ ਪਰ ਕਾਂਗਰਸ ਵਲੋਂ ਭਾਰਤ ਵਿਚ ਸਿੱਖਾਂ ਨੂੰ ਖੁਦਮੁਖਤਾਰ ਖਿੱਤਾ ਦੇਣ ਦੇ ਕੀਤੇ ਵਾਅਦੇ ’ਤੇ...

ਫ਼ਸਲੀ ਵਿਭਿੰਨਤਾ ਉਪਰਾਲੇ ਸਫ਼ਲ ਕਿਉਂ ਨਹੀਂ ਹੋ ਰਹੇ? 14.08.2024

ਪਿਛਲੀ ਸ਼ਤਾਬਦੀ ਦੇ 8ਵੇਂ ਦਹਾਕੇ ਦੇ ਮੱਧ ਤੋਂ ਫ਼ਸਲੀ ਵਿਭਿੰਨਤਾ ਲਈ ਉਪਰਾਲੇ ਕੀਤੇ ਜਾ ਰਹੇ ਹਨ, ਪ੍ਰੰਤੂ ਸਫ਼ਲਤਾ ਨਹੀਂ ਮਿਲੀ। ਉਪਰਾਲਿਆਂ ਦਾ ਫੋਕਸ ਝੋਨੇ ਦੀ ਕਾਸ਼ਤ ਥੱਲੇ ਰਕਬਾ ਘਟਾਉਣ 'ਤੇ ਰਿਹਾ ਹੈ ਅਤੇ ਇਸ ਦੀ ਥਾਂ ਮਾਹਿਰਾਂ ਵਲੋਂ ਦਿੱਤੇ ਗਏ ਸੁਝਾਅ 'ਤੇ 12 ਲੱਖ ਹੈਕਟੇਅਰ ਰਕਬੇ 'ਤੇ ਦੂਜੀਆਂ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਥੱਲੇ ਰਕਬਾ ਲਿਆਉਣ 'ਤੇ ਜ਼ੋਰ ਦਿੱਤਾ ਜਾਂਦਾ ਰਿਹਾ ਹੈ। The post ਫ਼ਸਲੀ ਵਿਭਿੰਨਤਾ ਉਪਰਾਲੇ ਸਫ਼ਲ ਕਿਉਂ ਨਹੀਂ ਹੋ ਰਹੇ? appeared first on Sikh Pakh .

ਕਿੰਨੇ ਕੁ ਸਾਰਥਿਕ ਹਨ ਨਵੇਂ ਫ਼ੌਜਦਾਰੀ ਕਾਨੂੰਨ? 09.08.2024

ਭਾਰਤ ਸਰਕਾਰ ਵਲੋਂ ਅਗਸਤ, 2023 ਵਿਚ ਭਾਰਤ ਵਿਚਲੇ 1860 ਤੋਂ ਚਲਦੇ ਆ ਰਹੇ, ਇੰਡੀਅਨ ਪੀਨਲ ਕੋਡ, ਤੇ ਫ਼ੌਜਦਾਰੀ ਕੇਸਾਂ ਦੇ ਨਿਪਟਾਰੇ ਲਈ ਜ਼ਾਬਤਾ ਫ਼ੌਜਦਾਰੀ ਕਾਨੂੰਨ ਕ੍ਰਿਮਿਨਲ ਪ੍ਰੋਸੀਜ਼ਰ ਕੋਡ ਤੇ ਐਵੀਡੈਂਸ ਐਕਟ ਤਿੰਨਾਂ ਨੂੰ ਬਦਲਵੇਂ ਰੂਪ 'ਚ ਪਾਸ ਕਰਵਾਉਣ ਲਈ ਬਿੱਲ ਅਗਸਤ 2023 ਨੂੰ ਪਾਰਲੀਮੈਂਟ 'ਚ ਪੇਸ਼ ਕੀਤਾ ਸੀ, ਜਿਨ੍ਹਾਂ ਬਾਰੇ ਕਾਨੂੰਨ ਤੇ ਸੰਵਿਧਾਨ ਦੇ ਜਾਣਕਾਰ ਹਲਕਿਆਂ ਵਲੋਂ, ਤਿੱਖੀ ਮੁਖਾਲਫ਼ਤ ਕੀਤੀ ਗਈ ਤੇ ਇਸ ਬਿਲ ਨੂੰ ਵਾਪਸ ਲੈ ਲਿਆ ਗਿਆ। The post ਕਿੰਨੇ ਕੁ ਸਾਰਥਿਕ ਹਨ ਨਵੇਂ ਫ਼ੌਜਦਾਰੀ...

ਪੁਸਤਕ ਪੜਚੋਲ “ਕੌਰਨਾਮਾ- ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” 28.06.2024

ਕੌਰਨਾਮਾ ਕਿਤਾਬ ਖਾੜਕੂ ਸੰਘਰਸ਼ ਵਿੱਚ ਬੀਬੀਆਂ ਵੱਲੋਂ ਪਾਏ ਅਣਮੁੱਲੇ ਯੋਗਦਾਨ ਦੀ ਸਾਖੀ ਹੈ। ਕੌਰਨਾਮਾ ਸਿੱਖ ਬੀਬੀਆਂ ਦੇ ਕਿਰਦਾਰ ਦਾ ਸਿਖਰ ਹੈ। ਕਿਤਾਬ ਦੀ ਵੰਡ ਤਿੰਨ ਭਾਗਾਂ ਵਿੱਚ ਕੀਤੀ ਗਈ ਹੈ। The post ਪੁਸਤਕ ਪੜਚੋਲ “ਕੌਰਨਾਮਾ- ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” appeared first on Sikh Pakh .

ਪੁਸਤਕ ਪੜਚੋਲ “ਕੌਰਨਾਮਾ – ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ” 21.06.2024

ਇਹ ਕਿਤਾਬ ਸਿਰਫ ਗੁਰਸਿੱਖ ਬੀਬੀਆਂ ਦੀ ਹੀ ਨਹੀਂ ਸਗੋਂ ਸੂਰਬੀਰ ਖਾੜਕੂ ਸਿੰਘਾਂ, ਨਿਡਰ ਸਿੱਖ ਪਰਿਵਾਰਾਂ ਸਮੇਤ ਬੇਖੌਫ ਖਾਲਸਾਈ ਮਨ ਦੀ ਬਾਤ ਵੀ ਪਾਉਂਦੀ ਹੈ। ਇਸ ਦੇ ਨਾਲ ਹੀ ਹਕੂਮਤ ਦੀ ਹਨੇਰਗਰਦੀ ਵਿੱਚ ਤਰੱਕੀਆਂ ਪਿੱਛੇ ਅੰਨ੍ਹੇ ਹੋ ਕੇ ਬੁੱਚੜ ਬਣੇ ਪੁਲਿਸ ਅਧਿਕਾਰੀਆਂ, ਪੁਲਿਸੀ ਸੂਹੀਆਂ ਅਤੇ ਉਨਾਂ ਗੱਦਾਰਾਂ ਬਾਰੇ ਵੀ ਪੜ੍ਹਨ ਨੂੰ ਮਿਲਦਾ ਹੈ ਜਿਨਾਂ ਦੀ ਗੱਦਾਰੀ ਹੀ ਖਾੜਕੂ ਸੰਘਰਸ਼ ਲਈ ਸਭ ਤੋਂ ਵੱਧ ਘਾਤਕ ਸਿੱਧ ਹੋਈ। The post ਪੁਸਤਕ ਪੜਚੋਲ “ਕੌਰਨਾਮਾ – ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ...

ਕਿਤਾਬ ਪੜਚੋਲ “ਸ਼ਬਦ ਜੰਗ” 03.06.2024

ਕਿਤਾਬ ਵਿੱਚ ਛੋਹਿਆ ਗਿਆ ਵਿਸ਼ਾ ਬਿਲਕੁਲ ਤਾਜ਼ਾ ਜਾਪਦਾ ਹੈ। ਸ਼ਬਦ ਜੰਗ ਮਨੁੱਖ ਦੇ ਜਨਮ ਤੋਂ ਹੀ ਮਨੁੱਖ ਦੇ ਨਾਲ ਸਫ਼ਰ ਕਰਦੀ ਰਹਿੰਦੀ ਹੈ ਪਰ ਇਤਿਹਾਸ ਤੋਂ ਵਰਤਮਾਨ ਅਤੇ ਵਰਤਮਾਨ ਤੋਂ ਭਵਿੱਖ ਦੀ ਸੱਚਾਈ ਬਦਲਣ ਲਈ ਕਿਸ ਤਰ੍ਹਾਂ ਇਹ ਕਾਰਜਸ਼ੀਲ ਹੈ ਇਸ ਨੂੰ ਸਮਝਾਉਣ ਲਈ ਦੁਨੀਆਂ ਭਰ ਦੇ ਲੇਖਕਾਂ ਬੁੱਧੀਜੀਵੀਆਂ ਦੀਆਂ ਲਿਖਤਾਂ ਅਤੇ ਇਤਿਹਾਸਿਕ ਘਟਨਾਵਾਂ ਦਾ ਉਲੇਖ ਵਾਰ-ਵਾਰ ਕੀਤਾ ਮਿਲਦਾ ਹੈ। The post ਕਿਤਾਬ ਪੜਚੋਲ “ਸ਼ਬਦ ਜੰਗ” appeared first on Sikh Pakh .

ਨਵੀਂ ਕਿਤਾਬ “ਸ਼ਬਦ ਜੰਗ” ਬਾਰੇ 30.04.2024

ਸ਼ਬਦ ਜੰਗ ਕਿਤਾਬ ਗੱਲ ਕਰਦੀ ਹੈ ਸ਼ਬਦ ਦੀ, ਓਹਦੀ ਵਿਆਖਿਆ ਦੀ, ਪ੍ਰਚਾਰ ਦੀ, ਸਵਾਲਾਂ ਦੀ ਤੇ ਸਾਰੇ ਕਾਸੇ ਚੋਂ ਉਪਜੇ ਨਿਖੇਧ ਦੀ। ਜਿਵੇਂ ਪੱਤਰਕਾਰਤਾ ਦੇ ਮਾਮਲੇ ਵਿਚ ਆਮ ਵਰਤੇ ਸ਼ਬਦਾਂ “ਬੰਦਾ ਬਸ ਹੇਠ ਆ ਕੇ ਮਰ ਗਿਆ” ਤੇ “ਬਸ ਨੇ ਰਾਹਗੀਰ ਨੂੰ ਦਰੜਿਆ” ਭਾਵੇਂ ਇਕੋ ਵਰਤਾਰੇ ਨੂੰ ਦਰਸਾਉਂਦੇ ਸ਼ਬਦ ਹਨ ਪਰ ਉਨ੍ਹਾਂ ਵਿਚਲੇ ਫਰਕ ਨਾਲ ਵਿਆਖਿਆ ਤੇ ਪੈਂਦੇ ਅਸਰ ਬਿਲਕੁਲ ਵਿਰੋਧੀ ਹਨ। The post ਨਵੀਂ ਕਿਤਾਬ “ਸ਼ਬਦ ਜੰਗ” ਬਾਰੇ appeared first on Sikh Pakh .

ਚਮਕੀਲਾ ਨਸ਼ੇ, ਭਾਰਤੀ ਸੱਤਾ ਅਤੇ ਪੂੰਜੀਵਾਦ ਦਾ ਮਾਧਿਅਮ ਕਿਵੇਂ? 19.04.2024

ਤਸਕੀਨ ਚਮਕੀਲੇ ਨੂੰ ਲੁਧਿਆਣਾ ਮਾਰਕਾ ਗਾਇਕੀ ਦੀ ਪੈਦਾਵਾਰ ਦੱਸਦਾ ਹੈ। ਅਸਲ ਵਿੱਚ ਇਹ ਲੁਧਿਆਣਾ ਮਾਰਕਾ ਗਾਇਕੀ ਪੰਜਾਬ ਦੇ ਸੱਭਿਆਚਾਰ ਅਤੇ ਜੀਵਨ ਜਾਂਚ ਨੂੰ ਭਾਰਤੀ ਸੱਤਾ ਅਤੇ ਕਾਰਪੋਰੇਟ ਪੂੰਜੀਵਾਦ ਮੁਤਾਬਕ ਬਦਲਣ ਦਾ ਪੜਾਅ ਹੈ। ਇਸ ਲੁਧਿਆਣਾ ਮਾਰਕਾ ਗਾਇਕੀ ਨੇ ਪੰਜਾਬੀ ਬੰਦੇ ਨੂੰ ਮੰਡੀ ਦੇ ਮਾਲ ਵਜੋਂ ਵਿਕਣ ਵਾਲਾ ਅਤੇ ਮੰਡੀ ਦਾ ਉਪਭੋਗੀ ਬਣਾਇਆ ਹੈ। The post ਚਮਕੀਲਾ ਨਸ਼ੇ, ਭਾਰਤੀ ਸੱਤਾ ਅਤੇ ਪੂੰਜੀਵਾਦ ਦਾ ਮਾਧਿਅਮ ਕਿਵੇਂ? appeared first on Sikh Pakh .

ਔਰਤਾਂ ਦੇ ਅਧਿਕਾਰਾਂ ਲਈ ਆਪਣਾ ਸਮੁੱਚਾ ਜੀਵਨ ਲੇਖੇ ਲਾਉਣ ਵਾਲੀ ਮਹਾਰਾਜਾ ਦਲੀਪ ਸਿੰਘ ਦੀ ਤੀਜੀ ਧੀ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਜੀਵਨ ਤੇ ਪੰਛੀ ਝਾਤ 12.03.2024

ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦਾ ਜਨਮ 8 ਅਗਸਤ 1876 ਈਸਵੀ ਨੂੰ ਬੇਲਗਰਾਵਿਆ (ਇੰਗਲੈਂਡ) ਵਿਖੇ ਹੋਇਆ। ਉਸਦੇ ਪਿਤਾ ਮਹਾਰਾਜਾ ਦਲੀਪ ਸਿੰਘ ਸ਼ੇਰੇ ਪੰਜਾਬ ਵਜੋਂ ਜਾਣੇ ਜਾਂਦੇ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਸਨ। ਜਿਸ ਨੂੰ ਪੰਜਾਬ ਦੇ ਬ੍ਰਿਟਿਸ਼ ਰਾਜ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਜਲਾਵਤਨ ਕਰਕੇ ਇੰਗਲੈਂਡ ਭੇਜ ਦਿੱਤਾ ਗਿਆ ਸੀ। The post ਔਰਤਾਂ ਦੇ ਅਧਿਕਾਰਾਂ ਲਈ ਆਪਣਾ ਸਮੁੱਚਾ ਜੀਵਨ ਲੇਖੇ ਲਾਉਣ ਵਾਲੀ ਮਹਾਰਾਜਾ ਦਲੀਪ ਸਿੰਘ ਦੀ ਤੀਜੀ ਧੀ ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੇ ਜੀਵਨ ਤੇ ਪੰਛੀ ਝ...

ਵਿਸ਼ੇਸ ਲੇਖ – ਬਾਬਾ ਦੀਪ ਸਿੰਘ ਜੀ 26.01.2024

ਗੁਰਦੁਆਰਿਆਂ ਦੀ ਆਜ਼ਾਦੀ ਤੇ ਪਵਿੱਤਰਤਾ ਲਈ ਅਨੇਕਾਂ ਸਿੰਘਾਂ ਨੇ ਆਪਣੇ ਜੀਵਨ ਲੇਖੇ ਲਾਏ ਹਨ ਤੇ ਅਮਰ ਪਦਵੀ ਪਾ ਗਏ ਹਨ। ਇਨ੍ਹਾਂ ਸ਼ਹੀਦਾਂ ਵਿਚੋਂ ਬਾਬਾ ਦੀਪ ਸਿੰਘ ਜੀ ਉਹ ਮਹਾਨ ਸ਼ਹੀਦ ਹਨ The post ਵਿਸ਼ੇਸ ਲੇਖ – ਬਾਬਾ ਦੀਪ ਸਿੰਘ ਜੀ appeared first on Sikh Pakh .

ਅਕਾਲੀ ਪ੍ਰੰਪਰਾ ਲੇਖਕ- ਭਾਈ ਮਨਧੀਰ ਸਿੰਘ 25.01.2024

ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਜਦੋਂ ਤਖਤ ਸ੍ਰੀ ਅਕਾਲ ਬੁੰਗਾ ਪਰਗਟ ਕੀਤਾ ਗਿਆ ਉਸੇ ਸਮੇਂ ਵਿਚ ਸੱਚੇ ਪਾਤਿਸਾਹ ਨੇ ਅਕਾਲੀ ਫੌਜ ਦਾ ਮੁੱਢ ਬੰਨਿਆ। ਖਾਲਸਾ ਪੰਥ ਦੀ ਸਾਜਨਾ ਤੋਂ ਬਾਅਦ ਅਕਾਲੀ ਪਰੰਪਰਾ ਨੇ ਬੁਲੰਦੀ ਹਾਸਲ ਕੀਤੀ। The post ਅਕਾਲੀ ਪ੍ਰੰਪਰਾ ਲੇਖਕ- ਭਾਈ ਮਨਧੀਰ ਸਿੰਘ appeared first on Sikh Pakh .

Hallgasd a(z) Sikh Pakh Podcast podcastot a Replaióban

Rádió és podcastok egy alkalmazásban - ingyen és regisztráció nélkül. Telepítsd még ma, és ne maradj le a premierről

Letöltés a Google Play-ről

A Replaio nem podcastkiadó; a műsorok nevei, borítóképei és hanganyagai a szerzőiket illetik, és nyilvános RSS-csatornákon keresztül terjednek.